Punjab
ਅਮਰਨਾਥ ਯਾਤਰਾ ਨੂੰ ਲੈ ਕੇ ਅੱਜ ਹੋਵੇਗੀ ਗ੍ਰਹਿ ਮੰਤਰਾਲੇ ‘ਚ ਅਹਿਮ ਬੈਠਕ

ਜੰਮੂ-ਕਸ਼ਮੀਰ: ਅਮਰਨਾਥ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਵਾਰ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਦਰਅਸਲ, ਕੋਰੋਨਾ ਕਾਰਨ ਅਮਰਨਾਥ ਯਾਤਰਾ ਨੂੰ ਦੋ ਵਾਰ ਰੱਦ ਕਰਨਾ ਪਿਆ ਸੀ ਪਰ ਇਸ ਵਾਰ ਯਾਤਰਾ ਸ਼ੁਰੂ ਹੋਣ ਨੂੰ ਲੈ ਕੇ ਸ਼ਿਵ ਭਗਤਾਂ ‘ਚ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ, ਕੇਂਦਰ ਸਰਕਾਰ, ਜੰਮੂ-ਕਸ਼ਮੀਰ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਇਹ ਯਕੀਨੀ ਬਣਾਉਣ ਲਈ ਚੌਕਸ ਹਨ ਕਿ ਯਾਤਰਾ ਵਿਚ ਕੋਈ ਰੁਕਾਵਟ ਨਾ ਆਵੇ। ਅਮਰਨਾਥ ਯਾਤਰਾ ਦੀਆਂ ਤਿਆਰੀਆਂ ਅਤੇ ਸੁਰੱਖਿਆ ਨੂੰ ਲੈ ਕੇ ਸ਼ੁੱਕਰਵਾਰ ਯਾਨੀ ਅੱਜ ਕੇਂਦਰੀ ਗ੍ਰਹਿ ਮੰਤਰਾਲੇ ‘ਚ ਉੱਚ ਪੱਧਰੀ ਬੈਠਕ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ITBP ਅਤੇ BSF ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਮੀਟਿੰਗ ਵਿੱਚ ਅਮਰਨਾਥ ਯਾਤਰਾ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾਵੇਗੀ।