Connect with us

News

ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਪਿੰਡ ਬਾਦਲ ਵਿਖੇ ਸਵੇਰੇ ਦਿਹਾਂਤ ਹੋ ਗਿਆ

Published

on

ਮੁਕਤਸਰ ਸਾਹਿਬ,19 ਮਾਰਚ :ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ ਉਹ ਆਪਣੇ ਪਿੱਛੇ ਇੱਕ ਪੁੱਤਰ ਇੱਕ ਧੀ ਛੱਡ ਗਏ ਹਨ ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ ਉਨ੍ਹਾਂ ਦਾ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਹੋਵੇਗਾ