Connect with us

Punjab

ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ PRTC ਦੀ ਬੱਸ ਨੂੰ ਲੁੱਟਣ ਦੀ ਕੀਤੀ ਗਈ ਕੋਸ਼ਿਸ਼

Published

on

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਲੁਟੇਰਿਆਂ ਵੱਲੋਂ ਇੱਕੋ ਦਿਨ ਵਿੱਚ ਦੋ ਥਾਵਾਂ ‘ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਗੋਲੀਆਂ ਮਾਰ ਕਤਲ, ਲੁੱਟ-ਖੋਹ ਦੇ ਮਾਮਲੇ ਆਮ ਹੋ ਗਏ ਹਨ। ਦੂਜੇ ਪਾਸੇ ਪੰਜਾਬ ਦੀ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ‘ਚ ਬਣੀ ਹੋਈ ਹੈ। ਇਸ ਵਿਚਾਲੇ ਅੱਜ ਮਾਮਲਾ ਲਾਡੋਵਾਲ ਪਿੰਡ ਦਾ ਹੈ ਜਿਥੇ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ PRTC ਦੀ ਬੱਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ।

ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਕੰਡਕਟਰ ਕੋਲੋਂ 3-4 ਹਜ਼ਾਰ ਰੁਪਏ ਨਕਦ ਅਤੇ ਉਸ ਦੀ ਚੇਨ ਖੋਹ ਕੇ ਲੈ ਗਏ। ਜਾਣਕਾਰੀ ਮੁਤਾਬਕ ਅਣਪਛਾਤੇ ਐਕਟਿਵਾ ‘ਤੇ ਸਵਾਰ ਹੋ ਕੇ ਬੱਸ ਲੁੱਟਣ ਆਏ ਸੀ। ਜਦੋਂ ਲੁੱਟੇਰਿਆਂ ਨੇ ਬੱਸ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਡਰਾਇਵਰ ਨੇ ਬੱਸ ਸੜਕ ਵਿਚਾਲੇ ਹੀ ਰੋਕ ਦਿੱਤੀ। ਬੱਸ ਕੰਡਕਟਰ ਦੀ ਬਹਾਦੁਰੀ ਕਾਰਨ ਲੁਟੇਰੇ ਬੱਸ ਨਹੀਂ ਲੁੱਟ ਸਕੇ ਤੇ ਉਨ੍ਹਾਂ ਨੂੰ ਖਾਲੀ ਹੱਥ ਹੀ ਫਰਾਰ ਹੋਣਾ ਪਿਆ। ਇਹ ਘਟਨਾ ਕਰੀਬ 8-8:30 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਕਾਰਨ ਨੈਸ਼ਨਲ ਹਾਈਵੇ ‘ਤੇ ਕਾਫੀ ਲੰਬਾ ਜਾਮ ਲੱਗ ਗਿਆ। ਪੁਲਿਸ ਇਸ ਜਾਮ ਨੂੰ ਖੁਲ੍ਹਵਾਉਣ ਵਿੱਚ ਵੀ ਲੱਗੀ ਹੋਈ ਹੈ।

ਦੱਸਣਯੋਗ ਹੈ ਕਿ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸਵੇਰੇ 8 ਵਜੇ ਦੇ ਕਰੀਬ ਤਿੰਨ ਬਦਮਾਸ਼ਾਂ ਨੇ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਹੀ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਨੂੰ ਹਥਿਆਰਾਂ ਨਾਲ ਧਮਕਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਹੋਰ ਡਰਾਈਵਰਾਂ ਦੀ ਮੌਜੂਦਗੀ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ।