Punjab
ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਰਾਜ ਦੇ ਸਕੂਲਾਂ ਵਿੱਚ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਅਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ।ਇਸ ਸਾਲ 8ਵੀਂ ਸ਼੍ਰੇਣੀ ਵਿਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ। ਪਹਿਲਾ ਸਥਾਨ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਕੀਤਾ। ਦੂਜਾ ਸਥਾਨ ਹਿਮਾਨੀ, ਬੋਰਡਿੰਗ ਸਕੂਲ ਊਨਾ ਰੋਡ ਹੁਸ਼ਿਆਰਪੁਰ ਅਤੇ ਤੀਜਾ ਸਥਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਅੰਬਰ ਪਬਲਿਕ ਸਕੂਲ ਨਵਾਂ ਤਰੇਲ ਦੀ ਕਰਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜਿਹੜੇ ਵਿਦਿਆਰਥੀ ਇਸ ਸਾਲ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਹਨ, ਉਹ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣੇ ਨਤੀਜੇ ਦੇਖ ਸਕਦੇ ਹਨ।