Connect with us

Punjab

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਨ ਵਾਲੀ ਕਾਂਗਰਸ ਪਾਰਟੀ ਦਾ ਵਜੂਦ ਖ਼ਤਮ ਹੋ ਕੇ ਰਹਿ ਜਾਵੇਗਾ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਨਾਮੋ ਨਿਸ਼ਾਨ  ਤੇ ਵਜੂਦ  ਦੁਨੀਆਂ ਭਰ ਵਿੱਚੋਂ ਮਿਟ ਕੇ ਰਹਿ ਜਾਵੇਗਾ, ਕਿਉਂਕਿ ਇਸੇ ਕਾਂਗਰਸ ਪਾਰਟੀ ਨੇ 2 ਜੂਨ ਤੋਂ ਲੈ ਕੇ 6 ਜੂਨ ਤੱਕ ਪੰਜਾਬ ਵਿੱਚ ਕਰਫਿਊ ਲਗਾ ਕੇ ਬਹੁਤ ਵੱਡਾ ਜ਼ੁਲਮ ਕੀਤਾ ਸੀ ਤੇ  ਸਿੱਖ ਧਰਮ ਦੇ ਸਰਵ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ‘ਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਕੇ ਉਸ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਸੀ ।ਪ੍ਰੋ. ਬਡੂੰਗਰ ਨੇ ਕਿਹਾ ਕਿ ਇੱਥੇ ਹੀ ਬਸ ਨਹੀਂ 15 ਸਾਲ ਦੇ ਲੰਮੇ ਸਮੇਂ ਦੌਰਾਨ ਕਾਂਗਰਸ ਪਾਰਟੀ ਵੱਲੋਂ  ਨੌਜਵਾਨਾਂ ਦੇ ਖ਼ੂਨ ਨਾਲ  ਹੋਲੀ ਖੇਡੀ ਜਾਂਦੀ ਰਹੀ । 

ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ 4 ਸਾਬਕਾ  ਵਜ਼ੀਰ ਜੋ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਉਸ ਨਾਲ ਵੀ ਕਾਂਗਰਸ ਪਾਰਟੀ ਨੂੰ ਕਾਫੀ ਵੱਡਾ ਧੱਕਾ ਲੱਗਾ ਹੈ ਤੇ ਇਸੇ ਤਰ੍ਹਾਂ ਹੋਰ ਵੀ ਸਾਬਕਾ ਵਜ਼ੀਰ ਅਤੇ ਵਿਧਾਇਕ ਸਮੇਤ ਪਾਰਟੀ ਆਗੂ ਵੀ ਕਾਂਗਰਸ ਪਾਰਟੀ ਨੂੰ ਛੱਡ ਕੇ ਹੋਰਨਾਂ ਪਾਰਟੀਆਂ ਵਿੱਚ ਸ਼ਾਮਲ ਹੋਣ ਲਈ ਤਤਪਰ ਹਨ  । 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਸਾਹਿਬ ਸਾਹਿਬ ਉਤੇ ਟੈਂਕਾਂ ਤੋਪਾਂ ਨਾਲ ਹਮਲਾ ਕਰਕੇ  ਢਹਿ ਢੇਰੀ ਕਰ ਦਿੱਤਾ ਗਿਆ ਅਤੇ ਨੌਜਵਾਨਾਂ ਤੇ ਕੀਤੇ ਜਾਬਰ ਜ਼ੁਲਮ ਵੀ ਕਾਂਗਰਸ ਪਾਰਟੀ ਨੂੰ ਸਜਾ ਮਿਲ ਰਹੀ ਹੈ, ਜਿਸ ਦੇ ਨਤੀਜੇ ਵਜੋਂ ਕਾਂਗਰਸ ਪਾਰਟੀ ਕੇਵਲ ਪੰਜਾਬ ਤੇ  ਦੇਸ਼ ਵਿੱਚੋਂ ਹੀ ਨਹੀਂ ਦੁਨੀਆਂ ਦੇ ਨਕਸ਼ੇ ਕਦਮ ਤੋਂ  ਖ਼ਤਮ ਹੋ ਕੇ ਰਹਿ ਜਾਵੇਗੀ ।