Punjab
ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲਾ ਮੁੱਖ ਦੋਸ਼ੀ ਪੁਲਿਸ ਨੇ ਫੜ ਲਿਆ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਮੁਖੀ ਇੰਸਪੈਕਟਰ ਕਪਿਲ ਕੌਸ਼ਲ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਦੀਦਾ ਸਾਸੀਆਂ ਵਿਖੇ ਇਕ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੀਨਾਨਗਰ ਪੁਲੀਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਗੌਰਵ ਵਾਸੀ ਦੀਦਾ ਸਾਸੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਮੁਲਜ਼ਮ ਫ਼ਰਾਰ ਸੀ। ਦੀਨਾਨਗਰ ਪੁਲਿਸ ਨੇ ਫ਼ਰਾਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਕਤ ਮਾਮਲੇ ਸਬੰਧੀ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ |