Connect with us

Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈ ਐਂਡ ਪਲੇਸਮੈਂਟ ਕੈਂਪ 10 ਜੂਨ ਨੂੰ

Published

on

ਪਟਿਆਲਾ,

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਿਊਰੋ ਵਿਖੇ 10 ਜੂਨ (ਦਿਨ ਸ਼ੁੱਕਰਵਾਰ) ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੈਂਪ ਵਿੱਚ ਇੰਡੀਆ ਜਾਬ ਕਾਰਟ ਦੇ ਨੁਮਾਇੰਦਿਆਂ ਵੱਲੋਂ ਵੱਖ ਵੱਖ ਕੰਪਨੀਆਂ ਲਈ ਬੀ.ਪੀ.ਓ/ਕੇ.ਪੀ.ਓ. ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ’ਚ ਗਰੈਜੂਏਟ ਪਾਸ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 18 ਸਾਲ ਤੋਂ 32 ਸਾਲ ਹੋਵੇ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਲਈ https://bit.ly/indiajobkart ਲਿੰਕ ’ਤੇ ਰਜਿਸਟਰ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਮਈ ਦੇ ਮਹੀਨੇ ਵਿੱਚ ਰੋਜ਼ਗਾਰ ਦਫ਼ਤਰ ਵੱਲੋਂ ਲਗਾਏ ਪਲੇਸਮੈਂਟ ਕੈਂਪਾਂ ਦੌਰਾਨ ਬਾਇਜੂਨ ਅਤੇ ਟੈਲੀ ਪ੍ਰਫੋਰਮੈਨਸ ਕੰਪਨੀ ਵੱਲੋਂ ਹੀਰਾ ਸਿੰਘ ਅਤੇ ਅਰਵਿੰਦਰ ਸਿੰਘ ਨੂੰ ਸਲਾਨਾ 7 ਲੱਖ ਦੇ ਪੈਕੇਜ ਤੇ ਰੁਜ਼ਗਾਰ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਤਿੰਨ ਹੋਰ ਨੌਜਵਾਨ ਇੰਟਰਵਿਊ ਦੇ ਫਾਈਨਲ ਰਾਊਂਡ ਵਿੱਚ ਪਹੁੰਚ ਚੁੱਕੇ ਹਨ। ਉਹਨਾਂ ਜ਼ਿਲ੍ਹੇ ਦੇ ਸਾਰੇ ਯੋਗ ਉਮੀਦਵਾਰਾਂ ਨੂੰ ਕੈਂਪ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।