Connect with us

Punjab

ਪੀਡਬਲਯੂਡੀ ਐਸਡੀਈ ਅਤੇ ਜੇ.ਈ ਡਿਊਟੀ ਦੀ ਅਣਗਹਿਲੀ ਲਈ ਮੁਅੱਤਲ ਕੀਤਾ ਗਿਆ

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ 3 ਬਠਿੰਡਾ ਦੇ ਇੱਕ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਤੁਰੰਤ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4 ਦੇ ਅਧੀਨ ਪ੍ਰਭਾਵੀ ਹੈ।

ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਦੀ ਦੇਖ-ਰੇਖ ‘ਚ ਚੱਲ ਰਹੇ ਨਿਰਮਾਣ ਕਾਰਜ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ‘ਚ ਐੱਸਡੀਈ ਅਤੇ ਜੇਈ ਦੀ ਲਾਪਰਵਾਹੀ ਸਾਹਮਣੇ ਆਈ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਅਧਿਕਾਰੀ ਅਤੇ ਕਰਮਚਾਰੀ ਦਾ ਮੁੱਖ ਦਫ਼ਤਰ ਮੁੱਖ ਇੰਜਨੀਅਰ (ਹੈੱਡਕੁਆਰਟਰ) ਪਟਿਆਲਾ ਦਾ ਦਫ਼ਤਰ ਹੋਵੇਗਾ ਅਤੇ ਉਹ ਮੁੱਖ ਇੰਜਨੀਅਰ (ਹੈੱਡਕੁਆਰਟਰ) ਦੀ ਇਜਾਜ਼ਤ ਤੋਂ ਬਿਨਾਂ ਹੈੱਡਕੁਆਰਟਰ ਤੋਂ ਬਾਹਰ ਨਹੀਂ ਜਾਣਗੇ।