Punjab
ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਨਾਲ ਜੁੜੇ ਮੁੱਖ ਖੇਤਰਾਂ ਦੇ ਮਜ਼ਬੂਤੀਕਰਨ ਵਾਲੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੋਦਾਮ ਮਾਲਕਾਂ ਅਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਅਨਾਜ ਭਵਨ ਵਿਖੇ ਮੁਲਾਕਾਤ ਕੀਤੀ। ਦੋਵਾਂ ਧਿਰਾਂ ਦੀ ਗੱਲ ਨੂੰ ਠਰੰਮੇ ਨਾਲ ਸੁਣਦਿਆਂ ਮੰਤਰੀ ਨੇ ਉਨਾਂ ਦੀਆਂ ਮੰਗਾਂ ਨੂੰ ਉੱਚ ਪੱਧਰ ‘ਤੇ ਚੁੱਕਣ ਤੋਂ ਇਲਾਵਾ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।