Connect with us

Punjab

ਖਰਾਬ ਮੌਸਮ ਕਾਰਨ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੁਕੀ

Published

on

ਉੱਤਰਾਖੰਡ ‘ਚ ਖਰਾਬ ਮੌਸਮ ਕਾਰਨ ਸ਼੍ਰੀ ਹੇਮਕੁੰਟ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੋਂ 6 ਕਿਲੋਮੀਟਰ ਪਹਿਲਾਂ ਹੀ ਰੋਕ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਵਿੱਚ ਸੋਮਵਾਰ ਸਵੇਰ ਤੋਂ ਹੀ ਬਾਰਿਸ਼ ਅਤੇ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਠੰਡ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਮੌਸਮ ਖ਼ਰਾਬ ਹੋਣ ਕਾਰਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਘਾਂਘਰੀਆ ਵਿਖੇ ਹੀ ਰੁਕਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਵੀ ਹੇਮਕੁੰਟ ਵਿੱਚ ਮੌਸਮ ਖ਼ਰਾਬ ਰਿਹਾ। ਸੋਮਵਾਰ ਸਵੇਰੇ ਕੁਝ ਸਮੇਂ ਲਈ ਮੌਸਮ ਠੀਕ ਰਿਹਾ ਪਰ ਬਾਅਦ ‘ਚ ਬਾਰਿਸ਼ ਅਤੇ ਬਰਫਬਾਰੀ ਸ਼ੁਰੂ ਹੋ ਗਈ।

Continue Reading