Connect with us

Punjab

ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਸ਼ੂਟਰਾਂ ਨੂੰ ਪੰਜਾਬ ਲਿਆਵੇਗੀ ਪੁਲਿਸ

Published

on

ਪੰਜਾਬ: ਪੁਲਿਸ ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਜਲਦ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਸ਼ਾਰਪ ਸ਼ੂਟਰ ਫੌਜੀ ਅਤੇ ਉਸ ਦੇ ਦੋ ਸਾਥੀਆਂ ਨੂੰ ਪੰਜਾਬ ਲਿਆਵੇਗੀ।

ਜਾਣਕਾਰੀ ਅਨੁਸਾਰ ਤਿੰਨੋਂ ਮੁਲਜ਼ਮ ਸਿੱਧੂ ਕਤਲ ਕਾਂਡ ‘ਚ ਸ਼ਾਮਲ ਹਨ, ਇਸੇ ਕਰਕੇ ਵਿਸ਼ੇਸ਼ ਟੀਮ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੀ ਮਾਨਸਾ ਪੁਲਿਸ ਜਲਦ ਹੀ ਤਿੰਨਾਂ ਨੂੰ ਪੰਜਾਬ ਲੈ ਕੇ ਆਵੇਗੀ।

ਦੱਸ ਦਈਏ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਿਆਵਰਤ ਉਰਫ਼ ਫੌਜੀ (26) ਵਾਸੀ ਸੋਨੀਪਤ, ਕਸ਼ਿਸ਼ (24) ਵਾਸੀ ਜ਼ਿਲ੍ਹਾ ਝੱਜਰ ਅਤੇ ਕੇਸ਼ਵ ਕੁਮਾਰ (29) ਵਾਸੀ ਬਠਿੰਡਾ (ਪੰਜਾਬ) ਵਜੋਂ ਹੋਈ ਹੈ।

ਦਿੱਲੀ ਦੀ ਇੱਕ ਅਦਾਲਤ ਨੇ ਤਿੰਨਾਂ ਨੂੰ 14 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਧੀਕ ਸੈਸ਼ਨ ਜੱਜ ਸੰਜੈ ਖਨਗਵਾਲ ਦੀ ਅਦਾਲਤ ਨੂੰ ਦੱਸਿਆ ਕਿ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਨ੍ਹਾਂ ਤਿੰਨਾਂ ਨੂੰ ਗੁਜਰਾਤ ਦੇ ਕੱਛ ਵਿੱਚੋਂ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।