Punjab
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਐਤਵਾਰ ਦੇ ਦਿਨ ਮਿਲ ਸਕਦੇ ਹਨ ਲੋਕ, ਪੋਸਟ ‘ਚ ਕਹੀ ਇਹ ਗੱਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦੇ ਸਦਮੇ ਤੋਂ ਉਨ੍ਹਾਂ ਦਾ ਪਰਿਵਾਰ ਲਗਾਤਾਰ ਗੁਜ਼ਰ ਰਿਹਾ ਹੈ। ਕਲਾਕਾਰ ਦੀ ਮੌਤ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ। ਹਾਲਾਂਕਿ ਪ੍ਰਸ਼ੰਸ਼ਕ ਵੀ ਹਾਲੇ ਇਸ ਗੱਲ ਤੇ ਯਕੀਨ ਨਹੀਂ ਕਰ ਪਾ ਰਹੇ ਕਿ ਸਿੱਧੂ ਮੂਸੇਵਾਲਾ ਹੁਣ ਉਨ੍ਹਾਂ ਵਿਚਕਾਰ ਨਹੀਂ ਰਹੇ। ਫਿਲਮੀ ਸਿਤਾਰੇ ਅਤੇ ਕਈ ਪ੍ਰਸ਼ੰਸ਼ਕ ਮਰਹੂਮ ਕਲਾਕਾਰ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਰਿਵਾਰ ਵੱਲੋਂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ।
ਦਰਅਸਲ, ਸਿੱਧੂ ਮੂਸੇਵਾਲਾ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਕਲਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਮਿਲਣ ਲਈ ਐਤਵਾਰ ਦਾ ਦਿਨ ਰੱਖਿਆ ਗਿਆ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਲਿਖਿਆ- ਜੋ ਲੋਕ ਵੀ ਸਿੱਧੂ ਦੇ ਮਾਤਾ-ਪਿਤਾ ਨੂੰ ਮਿਲਣਾ ਚਾਹੁੰਦੇ ਹਨ,ਕ੍ਰਿਪਾ ਕਰਕੇ ਉਹ ਐਤਵਾਰ ਦੇ ਦਿਨ ਉਨ੍ਹਾਂ ਨੂੰ ਮਿਲਣ ਪਹੁੰਚ ਸਕਦੇ ਹਨ। ਫਿਲਹਾਲ ਉਨ੍ਹਾਂ ਨੂੰ ਆਰਾਮ ਦੀ ਜ਼ਰੂਰਤ ਹੈ, ਅਤੇ ਉਨ੍ਹਾਂ ਨੂੰ ਕੁਝ ਸਮਾਂ ਇਕੱਲੇ ਬਿਤਾਉਣ ਦਿਓ।