Connect with us

Punjab

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਅੱਜ ਹੋਵੇਗਾ ਰਿਲੀਜ਼

Published

on

ਚੰਡੀਗੜ੍ਹ: ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ਪਰ ਉਨ੍ਹਾਂ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰਦੇ ਹਨ। ਮੂਸੇਵਾਲਾ ਦਾ ਇੱਕ ਹੋਰ ਅਜਿਹਾ ਹੀ ਗੀਤ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਨੂੰ ਮੂਸੇਵਾਲਾ ਨੇ SYL ‘ਤੇ ਲਿਖਿਆ ਸੀ। ਮੂਸੇਵਾਲਾ ਦੀ ਟੀਮ ਵੱਲੋਂ ਇਹ ਗੀਤ ਅੱਜ ਸ਼ਾਮ 6 ਵਜੇ ਰਿਲੀਜ਼ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸੀਅਤਾਂ ਕੀ ਹਨ, ਇਹ ਤਾਂ ਅੱਜ ਸ਼ਾਮ ਹੀ ਪਤਾ ਲੱਗੇਗਾ।