Punjab
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ

ਪੰਜਾਬ: ਸੂਬੇ ‘ਚ ਪੈ ਰਹੀ ਅੱਤ ਦੀ ਗਰਮੀ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ। ਪਰ ਹੁਣ ਜਲਦ ਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ (IMD) ਨੇ ਦੱਸਿਆ ਗਿਆ ਹੈ ਕਿ 9 ਜੁਲਾਈ, 2022 ਨੂੰ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ, ਚੰਡੀਗੜ੍ਹ ਅਤੇ ਦੱਖਣੀ ਰਾਜਸਥਾਨ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ IMD ਨੇ ਟਵੀਟ ਕੀਤਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ 7, 8 ਅਤੇ 10 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ 8 ਜੁਲਾਈ ਤੋਂ 10 ਜੁਲਾਈ ਤੱਕ ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। ਮਹਾਰਾਸ਼ਟਰ, ਗੁਜਰਾਤ ਅਤੇ ਕਰਨਾਟਕ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਸ ਸਿਲਸਿਲੇ ‘ਚ ਮੌਸਮ ਵਿਭਾਗ (IMD) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ