Punjab
ਸਕੂਲ ਹਾਦਸੇ ‘ਚ ਜਾਨ ਗਵਾਉਣ ਵਾਲੀ ਵਿਦਿਆਰਥਣ ਹੀਰਾਕਸ਼ੀ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ ਦੇ ਸੈਕਟਰ 9 ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ 250 ਸਾਲ ਪੁਰਾਣਾ ਪਿੱਪਲ ਦਾ ਦਰੱਖਤ ਡਿੱਗਣ ਕਾਰਨ 16 ਸਾਲਾ ਹੀਰਾਕਸ਼ੀ ਦੀ ਮੌਤ ਹੋ ਗਈ। ਇਸ ਹਾਦਸੇ ‘ਚ 18 ਬੱਚੇ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਮ੍ਰਿਤਕ ਹੀਰਾਕਸ਼ੀ ਦੇ ਪਰਿਵਾਰ ਦਾ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਹੀਰਾਕਸ਼ੀ ਦਾ ਅੰਤਿਮ ਸੰਸਕਾਰ ਅੱਜ 12 ਵਜੇ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਘਟਨਾ ਸ਼ੁੱਕਰਵਾਰ ਸਵੇਰੇ 11:30 ਵਜੇ ਦੀ ਹੈ। ਉਸ ਸਮੇਂ ਬੱਚੇ ਦੁਪਹਿਰ ਦਾ ਖਾਣਾ ਖਾ ਰਹੇ ਸਨ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਘਟਨਾ ‘ਚ ਇਕ ਵਿਦਿਆਰਥੀ ਦੀ ਬਾਂਹ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਸੀ, ਜਿਸ ਨੂੰ ਕੱਟਣਾ ਪਿਆ। ਮ੍ਰਿਤਕ ਵਿਦਿਆਰਥੀ ਦੀ ਪਛਾਣ ਹੀਰਾਕਸ਼ੀ ਵਜੋਂ ਹੋਈ ਹੈ ਜੋ ਸੈਕਟਰ 43 ਵਿੱਚ ਰਹਿੰਦੀ ਸੀ। ਉਹ 10ਵੀਂ ਜਮਾਤ ਦੀ ਵਿਦਿਆਰਥਣ ਸੀ। ਹੀਰਾਕਸ਼ੀ ਨੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 ਤੋਂ ਪੀ.ਜੀ.ਆਈ. ਨੂੰ ਭੇਜਿਆ ਗਿਆ ਸੀ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।