Connect with us

Punjab

ਪੰਜਾਬ ਭਰ ਵਿੱਚ ਅੱਜ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਵੱਲੋਂ ਚਲਾਏ ਜਾ ਰਿਹੈ ਸਰਚ ਆਪ੍ਰੇਸ਼ਨ, ਬਟਾਲਾ ਪੁਲਿਸ ਨੇ ਬਟਾਲਾ ਦੇ ਕਈ ਇਲਾਕਿਆਂ ਵਿੱਚ ਕੀਤੀ ਸਰਚ

Published

on

ਪੰਜਾਬ ਭਰ ਦੇ ਵਿੱਚ ਅੱਜ ਵਿਸ਼ੇਸ਼ ਮੁਹਿੰਮ ਦੇ ਤਹਿਤ ਸਰਚ ਅਪਰੇਸ਼ਨ ਚਲਾਏ ਜਾ ਰਹੇ ਨੇ ਖ਼ਾਸ ਤੌਰ ਤੇ ਜਨਤਕ ਥਾਵਾਂ ਅਤੇ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਸੇਰਚ ਅਪਰੇਸ਼ਨ ਚਲਾਈ ਜਾ ਰਹੀ ਹੈ ਪੂਰੇ ਪੰਜਾਬ ਭਰ ਵਿੱਚ ਪੁਲੀਸ ਵੱਲੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ

ਜਿਸਦੇ ਤਹਿਤ ਬਟਾਲਾ ਵਿੱਚ ਐਸ ਪੀ ਗੁਰਪ੍ਰੀਤ ਸਿੰਘ ਦੀ ਅਗੁਵਾਹੀ ਵਿਚ ਬਟਾਲਾ ਦੀਆਂ ਜਨਤਕ ਥਾਵਾਂ ਅਤੇ ਗਾਂਧੀ ਕੈਂਪ ,ਮੁਰਗੀ ਮੁਹੱਲਾ ਵਿੱਚ ਸਰਚ ਆਪਰੇਸ਼ਨ ਕੀਤਾ ਗਿਆ 

ਸਰਚ ਆਪ੍ਰੇਸ਼ਨ ਦੇ ਦੌਰਾਨ ਆਮ ਮੁਸਾਫ਼ਿਰਾਂ ਦੇ ਬੈਗਾਂ ਅਤੇ ਗੱਡੀਆਂ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਐਸ ਪੀ ਗੁਰਪ੍ਰੀਤ ਸਿੰਘ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ ਉਹਨਾਂ ਇਹ ਵੀ ਕਿਹਾ ਕਿ ਅਫਸਰਾਂ ਵੱਲੋਂ ਵੀ ਸਾਨੂੰ ਸਮੇਂ ਸਮੇਂ ਤੇ ਚੈਕਿੰਗ ਸਬੰਧੀ ਦਿਸ਼ਾ ਨਿਰਦੇਸ਼ ਆਉਂਦੇ ਰਹਿੰਦੇ ਨੇ ਉਨ੍ਹਾਂ ਦੱਸਿਆ ਕਿ ਬਟਾਲਾ ਦੀਆਂ ਹੋਰਨਾਂ ਥਾਂਵਾਂ ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ੇਸ਼ ਅਫਸਰਾਂ ਦੀ ਵੀ ਡਿਊਟੀ ਇੱਥੇ ਲਗਾਈ ਗਈ ਹੈ ਹਾਲਾਂਕਿ ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕਿਸੇ ਤਰ੍ਹਾਂ ਦੀ ਕੋਈ ਧਮਕੀ ਜਾਂ ਫਿਰ ਐਲਰਟ ਸੰਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਅਜਿਹੀ ਚੈਕਿੰਗ ਅਸੀਂ ਆਮ ਚਲਾਉਂਦੇ ਰਹਿੰਦੇ ਹਾਂ.