Punjab
ਪੰਜਾਬ ‘ਚ ਸਕੂਲੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਨੇੜੇ ਖੇਤਾਂ ਵਿੱਚ ਅਚਾਨਕ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਬੱਸ ਵਿੱਚ ਕਰੀਬ 32 ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਇਸ ਹਾਦਸੇ ਦੌਰਾਨ 2 ਬੱਚੇ ਜ਼ਖਮੀ ਹੋ ਗਏ। ਹਾਦਸੇ ਮਗਰੋਂ ਸਥਾਨਕ ਲੋਕਾਂ ਅਤੇ ਮੌਕੇ ‘ਤੇ ਪੁੱਜੀ ਪੁਲਸ ਨੇ ਜ਼ਖਮੀ ਹੋਏ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਿਆ।