Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਹਾਈ ਸਕੂਲ ਪਿੰਡ ਮੰਡੌਲੀ ਵਿਖੇ ਕਰਵਾਇਆ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਪਟਿਆਲਾ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਐਸ.ਐਮ.ਐਲ ਵੈਨ ਰਾਹੀਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਸ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਪਿੰਡ ਮੰਡੌਲੀ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੀ.ਐਲ.ਵੀ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਾਲਸਾ (ਬੱਚਿਆਂ ਲਈ ਬਾਲ ਅਨੁਕੂਲ ਕਾਨੂੰਨੀ ਸੇਵਾਵਾਂ ਅਤੇ ਉਹਨਾਂ ਦੀ ਸੁਰੱਖਿਆ) ਸਕੀਮ, 2015, ਮੁਫ਼ਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਪੀਯੂਐਸ), ਵਿਚੋਲਗੀ ਅਤੇ ਸੁਲਾਹ ਕੇਂਦਰ, ਟੋਲ ਫ਼ਰੀ ਨੰਬਰ 1968, ਲੋਕ ਅਦਾਲਤਾਂ ਦੇ ਲਾਭ ਅਤੇ ਮਿਤੀ 13 ਅਗਸਤ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਕੈਂਪ ਵਿੱਚ ਹੈੱਡ ਮਿਸਟ੍ਰੈਸ ਹਰਮਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ। ਸੈਮੀਨਾਰ ਵਿੱਚ 100 ਦੇ ਕਰੀਬ ਵਿਅਕਤੀਆਂ ਨੇ ਭਾਗ ਲਿਆ।