Punjab
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਅਦਾਲਤ ਨੇ ਇੰਨ੍ਹਾਂ ਗੈਗਸਟਰਾਂ ਨੂੰ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ
ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪ੍ਰਿਅਵ੍ਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਅਤੇ ਦੀਪਕ ਟੀਨੂੰ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ। ਧਿਆਨ ਯੋਗ ਹੈ ਕਿ 4 ਜੁਲਾਈ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਪ੍ਰਿਅਵ੍ਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਅਤੇ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਮਾਨਸਾ ਲੈ ਕੇ ਪਹੁੰਚੀ ਸੀ। 5 ਜੁਲਾਈ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਚੈਕਅੱਪ ਕਰਵਾਉਣ ਉਪਰੰਤ ਉਹਨਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇਹਨਾਂ ਦਾ 8 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ। ਮਾਨਸਾ ਪੁਲਿਸ ਨੇ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਪੁੱਛਗਿੱਛ ਕਰਨ ਤੋਂ ਬਾਅਦ 12 ਜੁਲਾਈ ਨੂੰ ਮੁੜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਇਨ੍ਹਾਂ ਚਾਰਾਂ ਦੇ 4 ਦਿਨਾਂ ਦੇ ਪੁਲਿਸ ਰਿਮਾਂਡ ਅਦਾਲਤ ਨੇ ਹੋਰ ਵਧਾ ਦਿੱਤਾ। 4 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਇਹਨਾਂ ਦਾ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਚਾਰਾਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ।
