Punjab
ਮਸ਼ਹੂਰ ਗਾਇਕ ਭੁਪਿੰਦਰ ਸਿੰਘ ਦਾ 82 ਸਾਲ ਦੀ ਉਮਰ ‘ਚ ਦੇਹਾਂਤ

ਮੁੰਬਈ: ਮਨੋਰੰਜਨ ਜਗਤ ਤੋਂ ਸੋਮਵਾਰ ਰਾਤ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉੱਘੇ ਗਾਇਕ ਭੁਪਿੰਦਰ ਸਿੰਘ ਦਾ ਮੁੰਬਈ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਅਤੇ ਗਾਇਕਾ ਮਿਤਾਲੀ ਸਿੰਘ ਨੇ ਮਹਾਨ ਗਾਇਕ ਦੇ ਦੇਹਾਂਤ ਬਾਰੇ ਜਾਣਕਾਰੀ ਦਿੱਤੀ। ਭੁਪਿੰਦਰ ਸਿੰਘ ਆਪਣੀ ਭਾਰੀ ਆਵਾਜ਼ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਈ ਬਾਲੀਵੁੱਡ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ। ਸੋਮਵਾਰ ਸ਼ਾਮ ਗਾਇਕ ਦੇ ਦੇਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਮਿਤਾਲੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਪੀੜਤ ਸਨ। ਗਾਇਕ ਨੇ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਫਿਲਹਾਲ ਗਾਇਕ ਦੇ ਅੰਤਿਮ ਸਸਕਾਰ ਸਮੇਤ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।