Punjab
ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਸਾਕੇਤ ਹਸਪਤਾਲ ਵਿਖੇ ਲਗਾਈ ਹੁਨਰ ਸਿਖਲਾਈ ਵਰਕਸ਼ਾਪ
ਪਟਿਆਲਾ: ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਸਹਿਯੋਗ ਨਾਲ ਸਾਕੇਤ ਹਸਪਤਾਲ, ਪਟਿਆਲਾ ਦੇ ਪੁਨਰਵਸੇਬਾ ਸੈਂਟਰ ਵਿੱਚ ਨੌਜਵਾਨਾਂ ਲਈ ਹੁਨਰ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਗਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਮੌਜੂਦਾ ਸਮੇਂ ‘ਚ ਹੁਨਰਾਂ ਦੀ ਮਹੱਤਤਾ ਅਤੇ ਕਿਸ ਤਰ੍ਹਾਂ ਹੁਨਰ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਵਿੱਚ ਮਦਦ ਕਰ ਸਕਦਾ ਹੈ, ‘ਤੇ ਨੌਜਵਾਨਾਂ ਦਾ ਧਿਆਨ ਕੇਂਦਰਿਤ ਕੀਤਾ।
ਆਈਸੀਆਈਸੀਆਈ ਫਾਊਂਡੇਸ਼ਨ ਵੱਲੋਂ ਐਮਐਸਟੀ ਕੋਰਸ ਲਈ ਇੱਕ ਸ਼ੁਰੂਆਤੀ ਕਲਾਸ ਦਾ ਆਯੋਜਨ ਕੀਤਾ ਗਿਆ ਸੀ। ਡੀਪੀਐਮਯੂ, ਪੀਐਸਡੀਐਮ ਪਟਿਆਲਾ, ਐਮਜੀਐਨਐਫ, ਪਟਿਆਲਾ ਅਤੇ ਸਾਕੇਤ ਹਸਪਤਾਲ ਦੀ ਸੈਂਟਰ ਹੈੱਡ ਸ਼੍ਰੀਮਤੀ ਪਰਮਿੰਦਰ ਕੌਰ ਨੇ ਇਸ ਸਮਾਗਮ ਦੇ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੀ ਲੋੜ ਹੈ।