Connect with us

Punjab

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਨੇ ਡਾ. ਬੀ.ਆਰ. ਅੰਬੇਡਕਰ ਯੂਨੀਵਰਸਿਟੀ ਵਿਚਾਲੇ ਸਮਝੌਤਾ ਹੋਇਆ ਸਹੀਬੱਧ

Published

on

ਪਟਿਆਲਾ:

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ. ਬੀ.ਆਰ ਅੰਬੇਡਕਰ ਯੂਨੀਵਰਸਿਟੀ, ਦਿੱਲੀ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ) ਹੋਇਆ ਹੈ, ਜਿਸ ‘ਤੇ ਦੋਵਾਂ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਹਸਤਾਖਰ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਹਿਮਤੀ ਪੱਤਰ ਨਾਲ ਹੁਣ ਦੋਵਾਂ ਯੂਨੀਵਰਸਿਟੀ ਦੇ ਕੋਰਸਾਂ ਅਤੇ ਪ੍ਰੋਗਰਾਮਾਂ ਦੇ ਸੰਚਾਲਨ ‘ਚ ਮਦਦ ਮਿਲੇਗੀ ਅਤੇ ਦੋਵੇਂ ਯੂਨੀਵਰਸਿਟੀਆਂ ਅਪਰਾਧ ਵਿਗਿਆਨ ਵਿਸ਼ੇ ‘ਚ ਮਾਸਟਰ ਕੋਰਸ ਚਲਾਉਣਗੀਆਂ। ਇਸ ਤੋਂ ਇਲਾਵਾ ਇਸ ਐਮ.ਓ.ਯੂ. ਦਾ ਉਦੇਸ਼ ਸਾਂਝੇ ਸਿਖਲਾਈ ਅਤੇ ਖੋਜ ਪ੍ਰੋਗਰਾਮਾਂ ਨੂੰ ਵਿਕਸਤ ਕਰਨਾ ਹੈ।

ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ. ਬੀ.ਆਰ. ਅੰਬੇਡਕਰ ਯੂਨੀਵਰਸਿਟੀ ਦੇ ਮਾਹਰ ਸਰਕਾਰੀ ਸੰਸਥਾਵਾਂ, ਕਾਨੂੰਨੀ ਅਥਾਰਟੀਆਂ ਅਤੇ ਹੋਰ ਸੰਸਥਾਵਾਂ ਨੂੰ ਸਲਾਹ ਵੀ ਪ੍ਰਦਾਨ ਕਰਦੇ ਹਨ। ਇਸ ਸਮਝੌਤੇ ਨਾਲ ਦੋਵੇਂ ਯੂਨੀਵਰਸਿਟੀਆਂ ਦੇ ਸਟਾਫ਼ ਲਈ ਕਾਨੂੰਨੀ ਸਿੱਖਿਆ ਤੇ ਖੋਜ ਦੇ ਖੇਤਰ ‘ਚ ਨਵੇਂ ਮੌਕੇ ਪੈਦਾ ਹੋਣਗੇ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਉਪ ਕੁਲਪਤੀ ਪ੍ਰੋ. ਜੀ.ਐਸ. ਬਾਜਪਾਈ ਤੇ ਡਾ. ਬੀ.ਆਰ. ਅੰਬੇਡਕਰ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਨੂ ਸਿੰਘ ਲਾਥਰ ਨੇ ਐਮ.ਓ.ਯੂ ‘ਤੇ ਹਸਤਾਖਰ ਕੀਤੇ।