Connect with us

Punjab

ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Published

on

ਚੰਡੀਗੜ੍ਹ: 

ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿਖੇ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। 

ਇੱਥੇ ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ.ਆਈ.ਏ.-2 ਪੁਲਿਸ ਸਟਾਫ਼ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿਖੇ ਇੱਕ ਸਾਂਝੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਨਾਮ ਦੇ ਵਿਅਕਤੀ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ। 

ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ‘ਤੇ ‘ਕੇਵਲ ਚੰਡੀਗੜ੍ਹ ਵਿੱਚ ਵਿਕਰੀ ਲਈ’ ਲੇਬਲ ਮਾਰਕ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਅਤੇ ਐਫ.ਆਈ.ਆਰ ਪ੍ਰਕ੍ਰਿਆ ਅਧੀਨ ਹੈ।

Continue Reading