Punjab
ਜਲ ਸ਼ਕਤੀ ਵਿਭਾਗ ਵਲੋਂ ਚੌਥੇ ਕੌਮੀ ਜਲ ਐਵਾਰਡ ਲਈ ਸਕੂਲਾਂ ਤੋਂ ਅਰਜ਼ੀਆਂ ਦੀ ਮੰਗ

ਚੰਡੀਗੜ੍ਹ:
ਭਾਰਤ ਸਰਕਾਰ ਵੱਲੋਂ ਦੇਸ਼ ਦੇ ਪਾਣੀ ਦੇ ਸੋਮਿਆਂ ਦੀ ਸਹੀ ਸਾਂਭ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਚੌਥਾ ਕੌਮੀ ਜਲ ਐਵਾਰਡ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜਲ ਸ਼ਕਤੀ ਵਿਭਾਗ ਪਾਣੀ ਦੀ ਸਾਂਭ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਇਹ ਵੱਖ ਵੱਖ ਕੈਟਾਗਰੀਆਂ ਲਈ ਇਹ ਐਵਾਰਡ ਸ਼ੁਰੂ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਜਲ ਸ਼ਕਤੀ ਵਿਭਾਗ ਵੱਲੋਂ ਇਸ ਮੁਹਿੰਮ ਅਧੀਨ ਸਰਵੋਤਮ ਸਕੂਲਾਂ ਨੂੰ ਵੀ ਸਨਮਾਨਤ ਕੀਤਾ ਜਾਂਦਾ ਹੈ । ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਕੂਲ ਨੂੰ 2 ਲੱਖ ਰੁਪਏ, ਦੂਸਰੇ ਸਥਾਨ ਤੇ ਆਉਣ ਵਾਲੇ ਨੂੰ 1.50 ਲੱਖ ਰੁਪਏ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਸਕੂਲ ਨੂੰ ਇਕ ਲੱਖ ਰੁਪਏ ਦਿੱਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਐਵਾਰਡ ਨੂੰ ਹਾਸਲ ਕਰਨ ਲਈ 15 ਸਤੰਬਰ 2022 ਤੱਕ ਅਰਜ਼ੀ www.awards.gov.in ਤੇ ਭੇਜੀਆਂ ਜਾ ਸਕਦੀਆਂ ਹਨ।