Connect with us

Punjab

ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਦਰਜ

Published

on

ਚੰਡੀਗੜ੍ਹ:

ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ।

ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।