bettilt giriş
Block level placement camps will be organized from September 19 to 30 in Patiala district
Connect with us

Punjab

ਪਟਿਆਲਾ ਜ਼ਿਲ੍ਹੇ ‘ਚ 19 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ

Published

on

ਪਟਿਆਲਾ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਸੁਪਰਵਾਈਜ਼ਰਾਂ ਅਤੇ ਸਕਿਉਰਿਟੀ ਗਾਰਡ ਦੀ ਭਰਤੀ ਲਈ 19 ਤੋਂ 30 ਸਤੰਬਰ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਹਰੇਕ ਬਲਾਕ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਲਗਾਏ ਜਾਣਗੇ।

ਉਨ੍ਹਾਂ ਪਲੇਸਮੈਂਟ ਕੈਂਪਾਂ ਦੀ ਸਮਾਂ ਸਾਰਣੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ 19 ਸਤੰਬਰ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਓ ਦਫ਼ਤਰ ਪਾਤੜਾਂ ਵਿਖੇ ਸਵੇਰੇ 10 ਵਜੇ ਲਗਾਇਆ ਜਾਵੇਗਾ। ਇਸੇ ਤਰ੍ਹਾਂ 20 ਸਤੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਸਮਾਣਾ, 21 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਨਾਭਾ, 22 ਸਤੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਪਟਿਆਲਾ ਤੇ 23 ਸਤੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਸ਼ੰਭੂ ਕਲਾਂ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।

ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ 27 ਸਤੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਘਨੌਰ, 28 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਨੌਰ, 29 ਸਤੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਰਾਜਪੁਰਾ ਅਤੇ 30 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੁਨਰਹੇੜੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਕੈਂਪਾਂ ਲਈ ਸੱਦਾ ਦਿੰਦਿਆਂ ਕਿਹਾ ਕਿ ਉਮੀਦਵਾਰ ਆਪਣੇ ਸਾਰੇ ਵਿੱਦਿਅਕ ਤੇ ਹੋਰ ਲੋੜੀਂਦੇ ਦਸਤਾਵੇਜ਼ ਲੈ ਕੇ ਆਪਣੇ ਇਲਾਕੇ ਦੇ ਸਬੰਧਤ ਬੀ.ਡੀ.ਪੀ.ਓ ਦਫ਼ਤਰ ਵਿਖੇ ਨਿਸ਼ਚਿਤ ਮਿਤੀ ਉਤੇ ਸਵੇਰੇ 10 ਵਜੇ ਪਹੁੰਚ ਕੇ ਰੋਜ਼ਗਾਰ ਦੇ ਇਸ ਮੌਕੇ ਦਾ ਲਾਭ ਉਠਾਉਣ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਮੀਦਵਾਰ ਫ਼ੋਨ ਨੰਬਰ 7973261499 ਉਤੇ ਸੰਪਰਕ ਕਰ ਸਕਦੇ ਹਨ।

2