Connect with us

Punjab

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ

Published

on

ਚੰਡੀਗੜ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੂਬੇ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ। ਉਨਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ।

ਉਨਾਂ ਕਿਹਾ ਕਿ ਇਸ ਨਾਲ ਅਸੀਂ ਇੱਕ ਬੇਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।
ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112 ਪਵਿੱਤਰ  ਸ਼ਲੋਕ  ਅਤੇ 4 ਪਾਵਨ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।