Punjab
ਆਰਮੀ ਭਰਤੀ ਰੈਲੀ ਲਈ ਆਨਲਾਈਨ ਰਜਿਸਟਰੇਸ਼ਨ ਜਾਰੀ

ਪਟਿਆਲਾ:
ਆਰਮੀ ਵਿੱਚ ਸਿਪਾਹੀ ਤਕਨੀਕੀ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਨਰੀ) ਦੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਰੋਡ ਜਲੰਧਰ ਕੈਂਟ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਹੋਵੇਗੀ। ਇਸ ਭਰਤੀ ਰੈਲੀ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਯੋਗ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਰਤੀ ਸੈਲ ਦੀ ਬੁਲਾਰੇ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਆਨਲਾਈਨ ਰਜਿਸਟਰੇਸ਼ਨ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ 30 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਯੋਗਤਾ ਸਬੰਧੀ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਉਤੇ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰ ਵੱਲੋਂ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਈਮੇਲ ਪਤੇ ਉਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ਼ ਵਿਅਕਤੀਆਂ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।