Punjab
ਹੁਣ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ‘ਚ ਨਹੀਂ ਹੋਵੇਗਾ ਭੇਦਭਾਵ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਹਾਲ ਹੀ ‘ਚ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਦੀ ਸੈਲਰੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਦਰਅਸਲ, ਬੀਸੀਸੀਆਈ ਨੇ ਭਾਰਤੀ ਮਹਿਲਾ ਕ੍ਰਿਕਟਰਾਂ ਲਈ ਤਨਖ਼ਾਹ ਇਕੁਇਟੀ ਨੀਤੀ ਨੂੰ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਦੋਵਾਂ ਕ੍ਰਿਕਟਰਾਂ ਦੀ ਮੈਚ ਫੀਸ ਇੱਕੋ ਜਿਹੀ ਹੋਵੇਗੀ। ਕ੍ਰਿਕਟ ਬੋਰਡ ਦੇ ਜਨਰਲ ਸਕੱਤਰ ਜੈ ਸ਼ਾਹ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਹੁਣ ਭਾਰਤੀ ਮਹਿਲਾ ਕ੍ਰਿਕਟਰਾਂ ਨੂੰ ਪੁਰਸ਼ ਹਮਰੁਤਬਾ ਦੇ ਬਰਾਬਰ ਮੈਚ ਫੀਸ ਅਦਾ ਕੀਤੀ ਜਾਵੇਗੀ। ਮੈਚ ਫੀਸ ਟੈਸਟ ਲਈ 15 ਲੱਖ ਰੁਪਏ, ਵਨਡੇ ਲਈ 6 ਲੱਖ ਰੁਪਏ ਅਤੇ ਟੀ-20 ਲਈ 3 ਲੱਖ ਰੁਪਏ ਹੋਵੇਗੀ।