Connect with us

Punjab

ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

Published

on

ਚੰਡੀਗੜ੍ਹ:

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।

ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ,ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ।ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ।

Continue Reading