India
ਬੱਬੂ ਮਾਨ ਨੇ ਲਿਖਿਆ ਕੋਰੋਨਾ ਵਾਇਰਸ ‘ਤੇ ਗੀਤ
ਪੰਜਾਬੀ ਗਾਇਕਾਂ ਵਲੋਂ ਜਿੱਥੇ ਲੋਕਾਂ ਨੂੰ ਘਰਾਂ ਚ ਰਹਿਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਨੇ ਓਥੇ ਹੀ ਮਸ਼ਹੂਰ ਗਾਇਕ ਬੱਬੂ ਮਾਨ ਨੇ ਇਸ ‘ਤੇ ਆਪਣੀ ਕਲਮ ਨਾਲ ਗੀਤ ਦੀ ਪੇਸ਼ਕਸ਼ ਕਰ ਦਿੱਤੀ ਹੈ । ਕੋਰੋਨਾ ਵਾਇਰਸ ਨੇ ਇਸ ਸਮੇਂ ਪੂਰੀ ਦੁਨੀਆ ਵਿਚ ਹਾਹਾਕਾਰ ਮਚਾਈ ਹੋਈ ਹੈ। ਇਸ ਲਾਕਡਾਊਨ ਕਰਕੇ ਲੋਕ ਆਪਣੇ ਕੰਮਕਾਜ ਬੰਦ ਕਰਕੇ ਘਰਾਂ ਵਿਚ ਰਹਿਣ ਲਈ ਮਜਬੂਰ ਹੋ ਗਏ ਹਨ।
ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਇਸ ਗਾਣੇ ਦੀ ਇਕ ਤਸਵੀਰ ਸ਼ੇਅਰ ਕੀਤੀ ਗਈ ਹੈ, ਹਾਲਾਂਕਿ ਉਹ ਇਸ ਗੀਤ ਨੂੰ ਰੀਲੀਜ਼ ਕਰਨਗੇ ਜਾਂ ਨਹੀਂ ਇਸ ਬਾਰੇ ਤਾਂ ਅਜੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਪਰ ਇਸ ਗੀਤ ਵਿਚ ਉਨ੍ਹਾਂ ਨੇ ਕਰੋਨਾ ਦੇ ਕਾਰਨ ਪੈਦਾ ਹੋਈਆਂ ਸਥਿਤੀਆਂ ਨੂੰ ਬੜੇ ਹੀ ਸ਼ਾਨਦਾਰ ਢੰਗ ਦੇ ਨਾਲ ਪੇਸ਼ ਕੀਤਾ ਹੈ।
ਇਸ ਤੋਂ ਇਲਾਵਾ ਬੱਬੂ ਮਾਨ ਨੇ ਇਸ ਗੀਤ ਵਿਚ ਉਸ ਦੇਸ਼ ਦਾ ਵੀ ਨਾ ਲਿਆ ਹੈ,ਜਿਸ ਦੇ ਕਾਰਨ ਇਹ ਵਾਇਰਸ ਪੂਰੀ ਦੁਨੀਆਂ ਵਿਚ ਫੈਲਿਆ ਹੈ। ਮਾਨ ਨੇ ਆਪਣੇ ਪਹਿਲੇ ਗੀਤਾਂ ਦੀ ਤਰ੍ਹਾਂ ਹੀ ਇਸ ਗੀਤ ਵਿਚ ਵੀ ਲੋਕਾਂ ਨੂੰ ਇਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਬੱਬੂ ਮਾਨ ਨੇ ਆਪਣੇ ਇਸ ਗੀਤ ਵਿਚ ਉਨ੍ਹਾਂ ਪੁਲਿਸ ਮੁਲਾਜ਼ਮਾਂ ਅਤੇ ਡਾਕਟਰਾਂ ਦੀ ਪ੍ਰਸ਼ੰਸਾ ਵੀ ਕੀਤੀ ਹੈ ,ਜਿਹੜੇ ਦਿਨ-ਰਾਤ ਇਸ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਨ ਵਿਚ ਲੱਗੇ ਹੋਏ ਹਨ।