Connect with us

punjab

ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ

Published

on

ਧੁੰਦ ਦਾ ਮੌਸਮ ਦੇਖਦੇ ‘ਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਦੇਖਦੇ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਿਆ ਹਨ, ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤੀ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਬੀਤੀ ਦਿਨੀ ਇਸ ਤੋਂ ਪਹਿਲਾਂ ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਹੋ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।

ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤੀ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।