Connect with us

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ

Published

on

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ।

ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾਲ ਮਿਲਣੀ ਕੀਤੀ।ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ।

ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ,ਡੇਅਰੀ ਫਰਮਿੰਗ,ਸਭਿਆਚਾਰ,ਖੇਡਾਂ,ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ।

ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤਕੁੱਝ ਸਿੱਖਣ ਨੂੰ ਮਿਲਿਆ ਹੈ।ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Continue Reading