Connect with us

Punjab

BREAKING NEWS-ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ, ਅਲਰਟ ਕੀਤਾ ਗਿਆ ਯਾਰੀ,ਸਰਕਾਰੀ ਇਮਾਰਤਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ

Published

on

ਤਰਨਤਾਰਨ ਦੇ ਸਰਹਾਲੀ ਥਾਣੇ ਵਿੱਚ ਹੋਏ ਆਰਪੀਜੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ| ਤੁਹਾਨੂੰ ਦੱਸ ਦਈਏ ਕਿ ਖੁਫੀਆ ਏਜੰਸੀਆਂ ਮੁਤਾਬਕ ਪੰਜਾਬ ਦੇ ਥਾਣਿਆਂ, ਸਰਕਾਰੀ ਇਮਾਰਤਾਂ ਨੂੰ ਪਾਕਿਸਤਾਨੀ ਅੱਤਵਾਦੀ ਸਮੂਹਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇੱਕ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਚੌਕਸ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਕਬਜ਼ੇ ‘ਚੋਂ ਆਰ.ਪੀ.ਜੀ. ਬਰਾਮਦ ਕੀਤੇ ਗਏ ਸਨ।