Punjab
Weather Update: ਜਨਵਰੀ ਦਾ ਮਹੀਨਾ ਹੋਵੇਗਾ ਪਿਛਲੇ ਸਾਲ ਨਾਲੋਂ ਜ਼ਿਆਦਾ ਠੰਡਾ, ਜਾਣੋ ਕਿਉਂ
ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਸੀਤ ਲਹਿਰ ਨਾਲ ਹੋਈ ਜਿਸ ਕਾਰਨ ਬਿਜ਼ੀਬਿਲਟੀ ਜ਼ੀਰੋ ਹੋ ਗਈ।
ਮੌਸਮ ਵਿਭਾਗ ਅਨੁਸਾਰ ਇਸ ਸਾਲ ਜਨਵਰੀ ਦਾ ਮਹੀਨਾ ਪਿਛਲੇ ਸਾਲ ਨਾਲੋਂ ਜ਼ਿਆਦਾ ਠੰਢਾ ਰਹੇਗਾ ਅਤੇ ਆਉਣ ਵਾਲੇ 5 ਦਿਨਾਂ ‘ਚ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਹਰ ਰੋਜ਼ ਦਰਜ ਕੀਤੀ ਜਾ ਸਕਦੀ ਹੈ। ਪਿਛਲੇ ਸਾਲ ਜਨਵਰੀ ‘ਚ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਸ਼ਾਮ ਨੂੰ ਘੱਟੋ-ਘੱਟ ਤਾਪਮਾਨ 18 ਡਿਗਰੀ ਦੇ ਆਸ-ਪਾਸ ਸੀ ਪਰ ਇਸ ਸਾਲ ਗਹਿਰੀ ਧੁੰਦ ਅਤੇ ਸੀਤ ਲਹਿਰ ਕਾਰਨ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।