Connect with us

Punjab

ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼

Published

on

harpal singh cheema

ਚੰਡੀਗੜ੍ਹ:

ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਹਰਪਾਲ ਸਿੰਘ ਚੀਮਾ ਨੇ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।