Connect with us

Punjab

ਪੰਜਾਬ ਸਰਕਾਰ ਦਾ ਵੱਡਾ ਫੈਂਸਲਾ, ਨਵੀਂ ਗੱਡੀ ਦੀ ਖਰੀਦ ਚ ਟੈਕਸ ਦੀ ਮਿਲੇਗੀ ਛੋਟ

Published

on

ਪੰਜਾਬ ਮੰਤਰੀ ਮੰਡਲ ਨੇ ਵਾਹਨਾਂ ਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ ਹੈ।ਇਸ ਤਹਿਤ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ।

ਇਹ ਵੀ ਦੱਸ ਦਈਏ ਪੰਜਾਬ ਮੰਤਰੀ ਮੰਡਲ ਵੱਲੋਂ ਐਲਾਨੀ ਨਵੀਂ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ।

ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੈਂਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।

Continue Reading