punjab
ਭਗਵੰਤ ਮਾਨ ਵਲੋਂ ਸ਼ਹੀਦ ਪੁਲਿਸ ਕਾਂਸਟੇਬਲ ਦੀ ਇੱਕ ਕਰੋੜ ਰੁਪਏ ਮਦਦ ਦਾ ਐਲਾਨ

ਫਗਵਾੜਾ ਦੇ ਅਰਬਨ ਅਸਟੇਟ ਖੇਤਰ ‘ਚੋਂ ਪਿਸਤੌਲ ਦਿਖਾ ਕੇ ਕਰੇਟਾ ਗੱਡੀ ਖੋਹ ਕੇ ਭੱਜੇ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਉਤੇ ਗੋਲੀ ਚਲਾਉਣ ਕਾਰਨ ਥਾਣਾ ਸਿਟੀ ਦੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿ੍ਤਕ ਮੁਲਾਜ਼ਮ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ। ਇਸੇ ਮਾਮਲੇ ‘ਚ ਪੰਜਾਬ ਸਰਕਾਰ ਨੇ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਆਪਣੀ ਜਾਨ ਵਾਰ ਦਿੱਤੀ ਹੈ। ਪੰਜਾਬ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰਨ ਦੌਰਾਨ ਇਹ ਵਾਰਦਾਤ ਵਾਪਰੀ ਹੈ। ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ‘ਤੇ ਗੋਲੀਆਂ ਚਲਾ ਦਿਤੀਆਂ ਜਿਸ ਕਾਰਨ ਮੁਲਾਜ਼ਮ ਕਮਲਦੀਪ ਬਾਜਵਾ ਸ਼ਹੀਦ ਹੋ ਗਏ ਹਨ।