World
ਕੈਨੇਡਾ ਦੇ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਪਲੈਟੀਨਮ ਜੁਬਲੀ ਮੈਡਲ

ਪੰਜਾਬੀ ਭਾਈਚਾਰੇ ਲਈ ਖੁਸ਼ੀ ਦੀ ਖ਼ਬਰ ਹੈ, ਭਾਈਚਾਰੇ ‘ਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਅਲਬਰਟਾ ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ ਨੇ ਅਮਨਪ੍ਰੀਤ ਸਿੰਘ ਗਿੱਲ ਨੂੰ ਮਹਾਰਾਣੀ ਐਲਿਜ਼ਾਬੈਥ ‘ਪਲੈਟੀਨਮ ਜੁਬਲੀ ਮੈਡਲ’ ਨਾਲ ਸਨਮਾਨਿਤ ਕੀਤਾ ਹੈ। ਦੱਸ ਦੇਈਏ ਅਮਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਵੀ ਹਨ। ਉਹਨਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਰਾਜਨ ਸਾਹਨੀ ਦੀ ਸ਼ਿਫਾਰਸ ਨਾਲ ਦਿੱਤਾ ਗਿਆ ਹੈ। ਉਹਨਾਂ ਨੂੰ ਕੈਬਨਿਟ ਮੰਤਰੀ ਵਲੋਂ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਹਾਜ਼ਰ ਵੀ ਸਨ।