Punjab
ਭਾਜਪਾ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ ਖਿੱਚਿਆ ਤਿਆਰੀਆਂ , ਅਮਿਤ ਸ਼ਾਹ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਗਾਊਂ ਤਿਆਰੀਆਂ ਕਰ ਲਈਆਂ ਹਨ। ਇਸ ਮੰਤਵ ਲਈ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਪਾਰਟੀ ਦੀ ਜਿੱਤ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤਹਿਤ ਭਾਜਪਾ ਪਟਿਆਲਾ ਸੀਟ ਨੂੰ ਆਪਣੇ ਲਈ ਮਜ਼ਬੂਤ ਸੀਟ ਮੰਨ ਰਹੀ ਹੈ, ਇਸੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ ਜਿੱਥੇ ਉਹ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
ਅਮਿਤ ਸ਼ਾਹ ਦੀ ਇਸ ਪਹਿਲੀ ਰੈਲੀ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਵੀ ਹੱਕੇ-ਬੱਕੇ ਰਹਿ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਲੁਧਿਆਣਾ ਦੇ ਇੰਚਾਰਜ ਹਰਿੰਦਰਾ ਕੋਹਲੀ ਨੇ 29 ਜਨਵਰੀ ਨੂੰ ਪਟਿਆਲਾ ਵਿੱਚ ਅਮਿਤ ਸ਼ਾਹ ਦੀ ਰੈਲੀ ਹੋਣ ਦੀ ਪੁਸ਼ਟੀ ਕੀਤੀ ਹੈ।
ਕੈਪਟਨ ਅਮਰਿੰਦਰ ਦਾ ਪਰਿਵਾਰ ਟਿਕਟ ਦੇ ਦਾਅਵੇਦਾਰ
ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਪਟਿਆਲਾ ਸੀਟ ਤੋਂ ਟਿਕਟ ਦਾ ਮਜ਼ਬੂਤ ਦਾਅਵੇਦਾਰ ਹੈ। ਇਸ ਸਮੇਂ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ ਅਤੇ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਬੀਬਾ ਜਿੰਦਰ ਕੌਰ ਲਈ ਟਿਕਟ ਦੇ ਚਾਹਵਾਨ ਹਨ।