National
ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਕ ਦਾ ਐਲਾਨ

ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਗਿਆ ਹੈ। ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਨੇ ਅੱਜ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਤ੍ਰਿਪੁਰਾ ‘ਚ 16 ਫਰਵਰੀ ਨੂੰ, ਨਾਗਾਲੈਂਡ ਅਤੇ ਮੇਘਾਲਿਆ ‘ਚ 27 ਫਰਵਰੀ ਨੂੰ ਇਕੱਠੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਤਿੰਨੋਂ ਰਾਜਾਂ ਦੇ ਨਤੀਜੇ 2 ਮਾਰਚ ਨੂੰ ਆਉਣਗੇ। ਦੱਸ ਦੇਈਏ ਕਿ ਇਸ ਦੇ ਲਈ ਚੋਣ ਕਮਿਸ਼ਨ ਨੇ ਅੱਜ ਇਹ ਪ੍ਰੈੱਸ ਕਾਨਫਰੰਸ ਬੁਲਾਈ ਸੀ। ਇੱਥੇ ਦੱਸਣਾ ਜ਼ਰੂਰੀ ਹੈ ਕਿ ਤਿੰਨੋਂ ਰਾਜਾਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਇਸ ਸਾਲ ਮਾਰਚ ਵਿੱਚ ਖ਼ਤਮ ਹੋ ਰਿਹਾ ਹੈ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਨਾਗਾਲੈਂਡ ਅਤੇ ਮੇਘਾਲਿਆ ਵਿੱਚ ਇੱਕੋ ਸਮੇਂ ਚੋਣਾਂ ਹੋਣਗੀਆਂ। ਚੋਣ ਪ੍ਰੋਗਰਾਮ ਨੂੰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਤ੍ਰਿਪੁਰਾ ਵਿੱਚ 16 ਫਰਵਰੀ ਨੂੰ ਵੋਟਾਂ ਪੈਣਗੀਆਂ, ਉਥੇ ਨਾਗਾਲੈਂਡ ਅਤੇ ਮੇਘਾਲਿਆ ਵਿੱਚ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਤਿੰਨਾਂ ਰਾਜਾਂ ਦੇ ਚੋਣ ਨਤੀਜੇ 2 ਮਾਰਚ ਨੂੰ ਇੱਕੋ ਸਮੇਂ ਆਉਣਗੇ। ਦੱਸ ਦੇਈਏ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਤਿੰਨਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।