Punjab
ਪੀਐਮ ਮੋਦੀ ਨੂੰ ਬੀਜੇਪੀ ਨੇਤਾ ਨੇ ਲਿਖੀ ਚਿੱਠੀ, ਪਾਕਿਸਤਾਨ ਨਾਲ ਵਪਾਰ ਬਹਾਲ ਕਰਨ ਦੀ ਕੀਤੀ ਮੰਗ
ਪੰਜਾਬ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਉਹਨਾਂ ਕਿਹਾ ਕਿ ਅਟਾਰੀ ਸਰਹੱਦ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਵੱਲਾ ਵਪਾਰ ਬਹਾਲ ਕੀਤਾ ਜਾਵੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਪੰਜਾਬ ਦੇ ਦੁੱਖਾਂ ਨੂੰ ਬਿਆਨ ਕਰਦਿਆਂ ਕਿਹਾ ਕਿ ਉਦਯੋਗਿਕ ਅਤੇ ਵਪਾਰਕ ਵਿਕਾਸ ਤੋਂ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ।
ਜੇਕਰ ਸਮੁੰਦਰੀ ਰਸਤੇ ਪਾਕਿਸਤਾਨ ਨਾਲ ਵਪਾਰ ਹੋ ਸਕਦਾ ਹੈ ਤਾਂ ਪੰਜਾਬ ਦੇ ਜ਼ਮੀਨੀ ਰਸਤੇ ਤੋਂ ਕਿਉਂ ਨਹੀਂ? ਮਾਹਿਰਾਂ ਅਨੁਸਾਰ ਵਪਾਰ ਬੰਦ ਹੋਣ ਕਾਰਨ ਪੰਜਾਬ ਨੂੰ ਸਾਲਾਨਾ 5000-7000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ। ਵਿਸ਼ਵ ਬੈਂਕ ਦੇ ਅਨੁਸਾਰ, ਇਸ ਮਾਰਗ ‘ਤੇ 37 ਬਿਲੀਅਨ ਡਾਲਰ ਦੇ ਵਪਾਰ ਦੀ ਸਮਰੱਥਾ ਹੈ।
ਇਸ ਸਰਹੱਦੀ ਰਸਤੇ ਤੋਂ ਰੋਜ਼ਾਨਾ 400 ਟਰੱਕ ਆਉਂਦੇ-ਜਾਂਦੇ ਸਨ। ਜਿੱਥੇ ਕਸਟਮ ਡਿਊਟੀ ਵਿੱਚ 200 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਉੱਥੇ ਵਪਾਰ ਵੀ ਠੱਪ ਹੋ ਗਿਆ ਹੈ। ਅਟਾਰੀ-ਵਾਹਗਾ ਸਰਹੱਦ ‘ਤੇ ਕਾਰੋਬਾਰ ਬੰਦ ਹੋਣ ਕਾਰਨ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ‘ਚ ਵੱਡੀ ਪੱਧਰ ‘ਤੇ ਬੇਰੁਜ਼ਗਾਰੀ ਪੈਦਾ ਹੋ ਗਈ ਹੈ। ਤਿੰਨ ਪੀੜ੍ਹੀਆਂ ਤੋਂ ਕੁਲੀ ਦਾ ਕੰਮ ਕਰ ਰਹੇ ਕਰੀਬ 3,000 ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ, ਟਰੱਕ ਡਰਾਈਵਰ, ਮਕੈਨਿਕ, ਸਥਾਨਕ ਵਪਾਰੀ ਅਤੇ ਢਾਬਾ ਮਾਲਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ ਹੈ।