Connect with us

Punjab

ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਤਾਇਨਾਤ ਸਬ-ਇੰਸਪੈਕਟਰ ਨੂੰ ਰੰਗੇ-ਹੱਥੀਂ ਕੀਤਾ ਕਾਬੂ

Published

on

ਪੰਜਾਬ ਵਿਜੀਲੈਂਸ ਬਿਊਰੋਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪੁਲਿਸ ਕਰਮਚਾਰੀ ਪਹਿਲਾਂ ਵੀ ਐਨ.ਡੀ.ਪੀ.ਐਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।