Punjab
ਪੰਜਾਬ ‘ਚ 500 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, CM ਭਗਵੰਤ ਮਾਨ 27 ਨੂੰ ਅੰਮ੍ਰਿਤਸਰ ਤੋਂ ਕਰਨਗੇ ਸ਼ੁਰੂਆਤ
ਪੰਜਾਬ ਸਰਕਾਰ ਵੱਲੋ ਹੁਣ ਪੰਜਾਬ ਦੇ ਵਿੱਚ ਮਹੁੱਲਾ ਕਲੀਨਿਕ ਖੋਲ੍ਹੇ ਜਾਣਗੇ ਜੋ ਕਿ ਮਾਨਯੋਗ ਸਰਕਾਰ ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ 27 ਜਨਵਰੀ ਨੂੰ 500 ਹੋਰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਲਈ ਸਥਾਨਕ ਵਿਧਾਇਕਾਂ ਸਮੇਤ ਹੋਰ ਆਗੂਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਸੀਐਮ ਮਾਨ ਇਸ ਸਮੇਂ ਦੋ ਦਿਨਾਂ ਮੁੰਬਈ ਦੌਰੇ ‘ਤੇ ਹਨ। ਉਹ ਅੱਜ ਪੰਜਾਬ ਪਰਤ ਸਕਦੇ ਹਨ। ਆਉਣ ਵਾਲੇ ਦਿਨਾਂ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਦੇ ਨਿਸ਼ਚਿਤ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਵਿੱਚ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਹਨ। ਇਸ ਤੋਂ ਬਾਅਦ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।
ਇੱਥੇ ਕਲੀਨਿਕ ਖੋਲ੍ਹੇ ਜਾਣਗੇ
ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਅਨੁਸਾਰ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।
7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਲਾਭ ਲਿਆ
ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਅਨੁਸਾਰ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਵਰਤਮਾਨ ਵਿੱਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।