National
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ‘ਚ ਕਰਤਵ ਪੱਥ ‘ਤੇ ਲਹਿਰਾਇਆ ਤਿਰੰਗਾ

ਨਵੀਂ ਦਿੱਲੀ- ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਧਾਨੀ ਦਿੱਲੀ ‘ਚ ਕਰਤਵ ਪੱਥ ‘ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਗਣਤੰਤਰ ਦਿਵਸ ਸਮਾਰੋਹ ਵਿੱਚ ਦੇਸ਼ ਦੀ ਅਗਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਨੈਸ਼ਨਲ ਵਾਰ ਮੈਮੋਰੀਅਲ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਦੱਸ ਦੇਈਏ ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਧਾਨੀ ਦੇ ਹਰ ਚੌਕ ‘ਤੇ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਰਾਸ਼ਟਰਪਤੀ ਮੁਰਮੂ ਨੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਸਾਰੀਆਂ ਮਹਿਲਾ ਟੁਕੜੀਆਂ ਦੀ ਸਲਾਮੀ ਲਈ।