National
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਅੱਜ ਹੋ ਸਕਦੇ ਹਨ ਰਿਹਾਅ
ਸੁਪਰੀਮ ਕੋਰਟ ਨੇ ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਮਿਸ਼ਰਾ ਤੋਂ ਇਲਾਵਾ ਅਦਾਲਤ ਨੇ 4 ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਦੋਸ਼ ਵਿਚ ਮੁਲਜ਼ਮ ਕਿਸਾਨਾਂ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਦੇ ਵਕੀਲ ਨੇ ਜ਼ਿਲਾ ਅਦਾਲਤ ‘ਚ 3-3 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਦਾਖਲ ਕੀਤੇ ਹਨ, ਜਿਸ ਦੀ ਪੁਸ਼ਟੀ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਅੱਜ 27 ਜਨਵਰੀ ਨੂੰ ਜੇਲ ਤੋਂ ਰਿਹਾਅ ਕੀਤਾ ਜਾ ਸਕਦਾ ਹੈ।