Connect with us

Politics

ਪੰਜਾਬ ‘ਚ ਸਟਿੱਕਰ ਵਿਵਾਦ ਗਰਮ, ‘ਆਪ’ ਨੇ ਸਾਬਕਾ ਮੁੱਖ ਮੰਤਰੀ ਤੇ ਵਿਧਾਇਕ ਨੂੰ ਘੇਰਿਆ

Published

on

‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਵੱਲੋਂ ਵਿਰੋਧੀਆਂ ਨੂੰ ਸਵਾਲ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ‘ਚ ਵਿਧਾਇਕਾਂ ਦੀਆਂ ਗੱਡੀਆਂ ‘ਤੇ ਸਟਿੱਕਰਾਂ ਦਾ ਮਾਮਲਾ ਗਰਮ ਹੋ ਗਿਆ ਹੈ। ‘ਆਪ’ ਬੁਲਾਰੇ ਨੇ ਇਸ ਸਬੰਧੀ ਅਕਾਲੀ ਦਲ ਅਤੇ ਕਾਂਗਰਸ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਐਮ.ਐਲ.ਏ. K ਸਟਿੱਕਰ ਵਾਪਸ ਨਹੀਂ ਕੀਤੇ ਜਾਂਦੇ ਹਨ। ਇਨ੍ਹਾਂ ਸਟਿੱਕਰਾਂ ਦੀ ਵਰਤੋਂ ਉਨ੍ਹਾਂ ਵੱਲੋਂ ਟੋਲ ਬਚਾਉਣ ਲਈ ਕੀਤੀ ਜਾ ਰਹੀ ਹੈ।

ਇਸ ਦੌਰਾਨ ‘ਆਪ’ ਬੁਲਾਰੇ ਨੇ ਦੋਸ਼ ਲਾਇਆ ਹੈ ਕਿ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ ਸਮੇਤ 90 ਸਾਬਕਾ ਵਿਧਾਇਕਾਂ ਨੇ ਇਹ ਸਟਿੱਕਰ ਵਾਪਸ ਨਹੀਂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਧਾਇਕਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਰੋਧੀਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।