Punjab
ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ‘ਤੇ ਹਾਦਸਾ, ਪਿਕਅੱਪ ਅਤੇ ਕਾਰ ਦੀ ਸਿੱਧੀ ਹੋਈ ਟੱਕਰ, 12 ਲੋਕ ਜ਼ਖਮੀ

ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ‘ਤੇ ਸਵਿਫਟ ਡਿਜ਼ਾਇਰ ਅਤੇ ਪਿਕਅੱਪ ਟਾਟਾ 407 ਗੱਡੀ ਵਿਚਕਾਰ ਟੱਕਰ ਹੋਣ ਦੀ ਸੂਚਨਾ ਮਿਲੀ ਹੈ ਅਤੇ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਦੋਵੇਂ ਪਾਸੇ ਦੇ 10-12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਕੁਝ ਔਰਤਾਂ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਇਲਾਜ ਲਈ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਦੋਵੇਂ ਵਾਹਨਾਂ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।
ਟਾਟਾ 407 ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਜਾ ਰਹੀ ਸੀ ਅਤੇ ਇਸ ਵਿੱਚ 15 ਤੋਂ 20 ਲੋਕ ਸਵਾਰ ਸਨ ਅਤੇ ਉਹ ਮੱਖੂ ਤੋਂ ਕਿਸੇ ਦੇ ਅੰਤਿਮ ਸੰਸਕਾਰ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਡਡਵਿੰਡੀ ਨੇੜੇ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਕਪੂਰਥਲਾ ਵੱਲੋਂ ਆ ਰਹੀ ਇੱਕ ਸਵਿਫਟ ਡਿਜ਼ਾਇਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸੁਲਤਾਨਪੁਰ ਲੋਧੀ ਪੁਲਸ ਮੌਕੇ ‘ਤੇ ਪਹੁੰਚ ਗਈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।