Politics
ਪੰਜਾਬ ‘ਚ ਸਰਕਾਰੀ ਡਾਇਰੀ ‘ਤੇ CM ਮਾਨ ਦੀ ਫੋਟੋ, ਮਿਹਣੇ ਮਾਰਨ ਲੱਗੇ ਸਿਆਸੀ ਵਿਰੋਧੀ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਡਾਇਰੀ ਦੀ ਰਵਾਇਤੀ ਪ੍ਰਥਾ ਨੂੰ ਬਦਲ ਦਿੱਤਾ ਹੈ। ਹਰ ਸਾਲ ਜਾਰੀ ਹੋਣ ਵਾਲੀ ਸਰਕਾਰੀ ਡਾਇਰੀ ‘ਤੇ ਪੰਜਾਬ ਸਰਕਾਰ ਦਾ ਲੋਗੋ ਹੁੰਦਾ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਡਾਇਰੀ ‘ਚ ਪੰਜਾਬ ਸਰਕਾਰ ਦੇ ਸ਼ੇਰ ਲੋਗੋ ਦੀ ਬਜਾਏ ਉਨ੍ਹਾਂ ਦੀ ਆਪਣੀ ਫੋਟੋ ਹੈ।
ਦਫਤਰਾਂ ਵਿਚ ਨਹੀਂ, ਡਾਇਰੀ ‘ਤੇ ਫੋਟੋ ਲਾਈ ਸੀ
ਜਦੋਂ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਸਨ ਕਿ ਦਫ਼ਤਰਾਂ ਵਿੱਚ ਕੋਈ ਵੀ ਉਨ੍ਹਾਂ ਦੀ ਫੋਟੋ ਨਹੀਂ ਲਾਉਣਗੇ। ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਦੋ ਫੋਟੋਆਂ ਹੀ ਲੱਗਣਗੀਆਂ। ਇਕ ਫੋਟੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਅਤੇ ਦੂਜੀ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਹੋਵੇਗੀ ਪਰ ਹੁਣ ਇਹ ਫੋਟੋ ਉਸ ਡਾਇਰੀ ‘ਤੇ ਲਗਾ ਦਿੱਤੀ ਗਈ ਹੈ ਜੋ ਹਮੇਸ਼ਾ ਅਧਿਕਾਰੀਆਂ ਦੇ ਸਾਹਮਣੇ ਮੇਜ਼ ‘ਤੇ ਪਈ ਹੁੰਦੀ ਹੈ। ਹੱਥ