Punjab
ਸਿੱਧੂ ਮੂਸੇਵਾਲੇ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ, ਕਿਹਾ ਘੁਮਣਗੇ-ਗੋਲੀਆਂ ਨਾਲ ਭੁੰਨੀ THAR ਪੰਜਾਬ ਭਰ ‘ਚ

ਸਿੱਧੂ ਮੂਸੇਵਾਲਾ ਦੇ ਕਤਲ ਨੂੰ 10 ਮਹੀਨੇ ਬੀਤ ਜਾਣ ਵਾਲੇ ਹਨ, ਪਰ ਅਜੇ ਤੱਕ ਕਾਤਲਾਂ ਨੂੰ ਨਹੀਂ ਮਿਲੀ ਸਜ਼ਾ, ਸੁਰੱਖਿਆ ਲੀਕ ਕਰਨ ਵਾਲੇ ਤੋਂ ਸਰਕਾਰ ਨੇ ਅਜੇ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ, ਪਤਾ ਨਹੀਂ ਕਿਉਂ? ਇਹ ਖੁਲਾਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਪੰਜਾਬ ਵਿੱਚ ਅਮਨ-ਕਾਨੂੰਨ ਠੀਕ ਹੈ ਤਾਂ ਤੁਸੀਂ ਆਪਣੀ ਪਤਨੀ ਨੂੰ 40 ਸੁਰੱਖਿਆ ਮੁਲਾਜ਼ਮ ਕਿਉਂ ਦਿੱਤੇ ਤਾਂ ਉਹ ਵੀ ਪੰਜਾਬ ਵਿੱਚ ਆਮ ਆਦਮੀ ਵਾਂਗ ਰਹਿਣ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਿੱਧੂ ਦੀ ਜੀਪ (ਥਾਰ) ਹੈ ਜਿਸ ਵਿੱਚ ਸਿੱਧੂ ਦਾ ਕਤਲ ਹੋਇਆ ਸੀ ਅਤੇ ਜੀਪ ਨੂੰ ਢੱਕਿਆ ਵੀ ਨਹੀਂ ਸੀ। ਜੇਕਰ ਉਨ੍ਹਾਂ ਨੂੰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਹ ਇਸ ਜੀਪ ਨਾਲ ਪੰਜਾਬ ਦੀਆਂ ਸੜਕਾਂ ‘ਤੇ ਘੁੰਮਣਗੇ ਅਤੇ ਸਿੱਧੂ ਦੀਆਂ ਤਸਵੀਰਾਂ ਉਸ ਜੀਪ ‘ਚ ਲਗਾਉਣਗੇ, ਜਿਸ ‘ਚ ਉਹ ਗੋਲੀਆਂ ਨਾਲ ਭੁੰਨਿਆ ਗਿਆ ਸੀ। ਬਲਕੌਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਪੰਜਾਬ ਦਾ ਨੌਜਵਾਨ ਪੰਜਾਬ ਵਿੱਚ ਨਹੀਂ ਰਹੇਗਾ। THAR ਪੰਜਾਬ ਭਰ ‘ਚ !